Monday, August 27, 2018

ਸਹੀ ਹੈ?

*ਸਹੀ ਹੈ ????*

ਇਕ ਆਦਮੀ ਸਵੇਰੇ ਜਾਗਣ ਤੋਂ ਬਾਅਦ ਸਭ ਤੋਂ ਪਹਿਲਾਂ ਟਾਇਲਟ ਜਾਂਦਾ ਹੈ,
ਸਾਬਣ ਨਾਲ ਹਥ ਧੋਂਦਾ ਹੈ,

ਦੰਦਾਂ ਨੂੰ ਬਰੱਸ਼ ਕਰਦਾ ਹੈ ,
ਨਹਾਉਂਦਾ ਹੈ ,

ਤਿਆਰ ਹੋ ਕੇ ਅਖਬਾਰਾਂ ਪੜ੍ਹਦਾ ਹੈ ,

ਨਾਸ਼ਤਾ ਕਰਦਾ ਹੈ ,

ਘਰੋਂ ਕੰਮ ਵਾਸਤੇ ਨਿੱਕਲ ਜਾਂਦਾ ਹੈ ,

ਰਿਕਸ਼ਾ ਫੜਦਾ ਹੈ , ਲੋਕਲ ਬੱਸ ਲੋਕਲ ਟਰੇਨ ਜਾਂ ਆਪਣੇ ਸਾਧਨ ਰਾਹੀਂ ਦਫਤਰ ਜਾਂ ਆਪਣੇ ਕੰਮ ਧੰਦੇ 'ਤੇ ਪਹੁੰਚ ਜਾਂਦਾ ਹੈ।

ਓਥੇ ਪੂਰਾ ਦਿਨ ਕੰਮ ਕਰਦਾ ਹੈ , ਚਾਹ ਪਾਣੀ ਪੀਂਦਾ ਹੈ ,
ਸ਼ਾਮ ਨੂੰ ਵਾਪਸ ਘਰ ਵਾਸਤੇ ਚਲ ਪੈਂਦਾ ਹੈ।

ਘਰ ਆਉਂਦਿਆਂ ਰਸਤੇ ਚ ਬਚਿਆਂ ਵਾਸਤੇ ਟਾਫੀਆਂ , ਮਠਿਆਈਆਂ ਲੈਂਦਾ ਹੈ ,

ਮੋਬਾਈਲ ਵਿੱਚ ਰੀਚਾਰਜ ਕਰਵਾਉਂਦਾ ਹੈ ,

ਹੋਰ ਛੋਟੇ ਮੋਟੇ ਕੰਮ ਨਿਪਟਾਉਂਦਾ ਹੋਇਆ ਘਰ ਪਹੁੰਚਦਾ ਹੈ ,

ਹੁਣ ਦੇਖੋ ਉਸਨੂੰ  ਦਿਨ   ਭਰ ਕਿਤੇ  ਕੋਈ "ਹਿੰਦੂ"  "ਮੁਸਲਮਾਨ"  ਜਾਂ ਕੋਈ ਕਥਿਤ "ਦਲਿਤ"  ਮਿਲਿਆ ?ਕੀ ਉਸਨੇ  ਦਿਨ ਵਿੱਚ ਕਿਸੇ "ਹਿੰਦੂ"  "ਮੁਸਲਮਾਨ" ਜਾਂ "ਦਲਿਤ" ਉੱਤੇ ਕੋਈ ਅਤਿਆਚਾਰ ਕੀਤਾ ?
ਉਸਨੂੰ ਦਿਨ ਭਰ ਜੋ ਮਿਲੇ ਉਹ ਸਨ •••••••ਅਖਬਾਰ ਵਾਲਾ ਭਾਈ ,

ਦੁੱਧ ਵਾਲਾ ਭਾਈ ,

ਰਿਕਸ਼ੇ ਵਾਲਾ ਭਾਈ ,

ਬਸ ਕੰਡਕਟਰ ,

ਦਫਤਰ ਜਾਂ ਕੰਮ ਕਾਰ ਵਾਲੀ ਜਗ੍ਹਾ ਦੇ ਦੋਸਤ ਮਿੱਤਰ ,

ਕੁਝ ਅਨਜਾਣ ਲੋਕ ,

ਚਾਹ ਵਾਲਾ ਭਾਈ,

ਕਰਿਆਨੇ ਵਾਲਾ ਭਾਈ ,

ਮਠਿਆਈਆਂ ਵਾਲਾ ਭਾਈ ,

ਜਦੋਂ ਇਹ ਸਾਰੇ ਲੋਕ ਭਾਈ ਅਤੇ ਦੋਸਤ ਮਿੱਤਰ ਹਨ ਤਾਂ ਇਨ੍ਹਾਂ ਵਿੱਚ "ਹਿੰਦੂ"  "ਮੁਸਲਮਾਨ" ਜਾਂ "ਦਲਿਤ" ਕਿੱਥੇ ਹਨ ??

ਦਿਨ ਭਰ ਉਸਨੇ ਕਿਸੇ ਨੂੰ ਪੁੱਛਿਆ ਕਿ ਭਾਈ ਤੂੰ "ਹਿੰਦੂ" ਹੈਂ ?  "ਮੁਸਲਮਾਨ" ਹੈਂ ?? ਜਾਂ "ਦਲਿਤ" ਹੈਂ ???

ਜੇ ਤੂੰ "ਮੁਸਲਮਾਨ"  "ਹਿੰਦੂ" ਜਾਂ ਕਥਿਤ "ਦਲਿਤ" ਹੈਂ ਤਾਂ ਤੇਰੀ ਬਸ ਵਿੱਚ ਸਫਰ ਨਹੀਂ ਕਰਾਂਗਾ ,

ਤੇਰੇ ਹੱਥੋਂ ਚਾਹ ਨਹੀਂ ਪੀਵਾਂਗਾ,

ਤੇਰੀ ਦੁਕਾਨ ਤੋਂ ਸਮਾਨ ਨਹੀਂ ਖਰੀਦਾਂਗਾ ,

ਕੀ ਉਸਨੇ ਘਰ ਦਾ ਸਮਾਨ ਖਰੀਦਣ ਸਮੇਂ ਕਿਸੇ ਨੂੰ ਇਹ ਸਵਾਲ ਕੀਤਾ ਕਿ ਇਹ ਸਭ ਸਮਾਨ ਬਨਾਉਣ ਵਾਲੇ ਜਾਂ ਉਗਾਉਣ ਵਾਲੇ ਹਿੰਦੂ  ਮੁਸਲਮਾਨ ਜਾਂ ਕਥਿਤ ਦਲਿਤ ਹਨ ?

"ਜੇ ਸਾਡੀ ਰੋਜਮਰਾ ਦੀ ਜਿੰਦਗੀ ਚ ਮਿਲਣ ਵਾਲੇ ਲੋਕ ਹਿੰਦੂ ਮੁਸਲਮਾਨ ਜਾਂ ਕਥਿਤ ਦਲਿਤ ਨਹੀਂ ਹੁੰਦੇ ਤਾਂ ਫਿਰ ਕੀ ਕਾਰਣ ਹੈ ਕਿ "ਵੋਟਾਂ" ਆਉਂਦਿਆਂ ਹੀ ਅਸੀਂ ਸਾਰੇ ਹਿੰਦੂ , ਮੁਸਲਮਾਨ, ਸਿੱਖ , ਜਾਂ ਕਥਿਤ ਦਲਿਤ ਹੋ ਜਾਂਦੇ ਹਾਂ ?

ਸਾਡੇ ਸਮਾਜ ਦੇ ਤਿੰਨ ਜਹਿਰ :

ਟੈਲੀਵਿਜ਼ਨ ਦੀ ਬਕਵਾਸ ਬਹਿਸ ,

ਰਾਜਨੇਤਾਵਾਂ ਦੇ ਜਹਿਰੀਲੇ ਬੋਲ ,

ਅਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ,

ਇਨ੍ਹਾਂ ਤੋਂ ਦੂਰ ਰਹਿਣ ਨਾਲ ਸ਼ਾਇਦ ਕੁੱਝ ਹਦ ਤਕ ਸਮਸਿਆ  ਹਲ ਹੋ ਜਾਵੇਗੀ ।

  ਸਮਾਜ ਦੇ ਪੜ੍ਹੇ ਲਿਖੇ  ਲੋਕ ਇਸਨੂੰ ਅਗੇ ਭੇਜੋ।ਸੂਝਵਾਨ ਸਮਝ ਕੇ ਹੀ ਆਪ ਜੀ ਨੂੰ ਭੇਜਿਆ ਹੈ••••••
ਐਸਾ ਕਰਕੇ ਦੇਸ਼ ਵਿੱਚ ਭਾਈਚਾਰਕ ਸਾਂਝ ਨੂੰ ਮਜਬੂਤ ਅਤੇ ਭਰਿਸ਼ਟ ਮੁਤਸਬੀ ਨੇਤਾਵਾਂ ਤੋਂ ਦੇਸ਼ ਨੂੰ ਬਚਾਉ ।।।

Labels: , , ,

0 Comments:

Post a Comment

Subscribe to Post Comments [Atom]

<< Home